LATEST NEWS
LATEST EVENTS
ਵਿਸ਼ਵ ਵਾਤਾਵਰਣ ਦਿਵਸ – 2026
ਬਾਬਾ ਸੇਵਾ ਸਿੰਘ ਜੀ ਦੀ ਰੂਹਾਨੀ ਸੇਧ ਅਧੀਨ ਚੱਲ ਰਹੀ ਅਧਿਆਪਕ ਸਿਖਲਾਈ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ 5 ਜੂਨ, 2026 ਨੂੰ ਸੰਸਥਾ ਦੇ ‘ਈਕੋ ਕਲੱਬ’ ਵੱਲੋਂ ‘ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ, ਖਡੂਰ ਸਾਹਿਬ” , “ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ” ਅਤੇ “ਰੈੱਡ ਰਿਬਨ ਕਲੱਬ” ਦੇ ਸਹਿਯੋਗ ਨਾਲ ‘ਵਿਸ਼ਵ ਵਾਤਾਵਰਣ ਦਿਵਸ’ ਬੜੇ ਉਤਸ਼ਾਹ ਅਤੇ ਜਾਗਰੂਕਤਾ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ। ਵਾਤਾਵਰਣ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਆਪਣੇ ਘਰਾਂ ਵਿੱਚ ਘੱਟੋ-ਘੱਟ ਪੰਜ-ਪੰਜ ਪੌਦੇ ਲਗਾਏ ਗਏ। ਵਿਦਿਆਰਥੀਆਂ ਨੇ ਤੁਲਸੀ, ਪੁਦੀਨਾ, ਨਿੰਮ, ਆਂਵਲਾ, ਐਲੋਵੀਰਾ, ਸੁਹੰਜਣਾ, ਕੜੀ ਪੱਤਾ, ਗਿਲੋਏ, ਅਸ਼ਵਗੰਧਾ, ਹਰੜ, ਬਹੇੜਾ, ਲੈਮਨ ਗ੍ਰਾਸ, ਧਨੀਆ, ਮਿਰਚ ਅਤੇ ਹੋਰ ਲਾਭਕਾਰੀ ਪੌਦੇ ਆਪਣੇ ਘਰਾਂ ਵਿੱਚ ਲਗਾਏ। ਇਨ੍ਹਾਂ ਪੌਦਿਆਂ ਨੂੰ ਲਗਾਉਣ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸ਼ੁੱਧਤਾ ਨੂੰ ਉਤਸ਼ਾਹਿਤ ਕਰਨਾ, ਹਰਿਆਲੀ ਵਿੱਚ ਵਾਧਾ ਕਰਨਾ, ਔਸ਼ਧੀ ਅਤੇ ਪੌਸ਼ਟਿਕ ਗੁਣਾਂ ਵਾਲੇ ਪੌਦਿਆਂ ਦੀ ਮਹੱਤਤਾ ਨੂੰ ਸਮਝਣਾ ਅਤੇ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਸਰਗਰਮ ਭਾਗੀਦਾਰੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ। ਡੀ.ਐੱਲ.ਐੱਡ. ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਪਵਨਦੀਪ ਕੌਰ ਵੱਲੋਂ ਵਾਤਾਵਰਣ ਸੰਭਾਲ ਨਾਲ ਸਬੰਧਿਤ ਪ੍ਰਭਾਵਸ਼ਾਲੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਦਕਿ ਰਮਨਦੀਪ ਕੌਰ ਅਤੇ ਸੰਦੀਪ ਕੌਰ ਨੇ ‘ਵਿਸ਼ਵ ਵਾਤਾਵਰਣ ਦਿਵਸ’ ਦੀ ਮਹੱਤਤਾ ਨਾਲ ਸਬੰਧਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਡੀ.ਐੱਲ.ਐੱਡ. ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੰਦਾ ‘ਨੁੱਕੜ ਨਾਟਕ’ ਵੀ ਪੇਸ਼ ਕੀਤਾ ਗਿਆ, ਜਿਸ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਆਤਮਜੀਤ ਕੌਰ ਅਤੇ ਪਵਨਦੀਪ ਕੌਰ ਨੇ ਸੁਚੱਜੇ ਢੰਗ ਨਾਲ ਨਿਭਾਈ। ਸੰਸਥਾ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਧ ਰਿਹਾ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਜਲਵਾਯੂ ਪਰਿਵਰਤਨ ਸਮੁੱਚੀ ਮਨੁੱਖਤਾ ਲਈ ਗੰਭੀਰ ਚੁਣੌਤੀਆਂ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰਾਂ ਜਾਂ ਸੰਸਥਾਵਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਊਰਜਾ ਦੀ ਸੰਭਾਲ ਕਰਨ ਅਤੇ ਵਾਤਾਵਰਣ ਪੱਖੀ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਅਧਿਆਪਕ ਹਨ, ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸਮਾਜ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। ਸਮਾਗਮ ਦੇ ਅੰਤ ਵਿੱਚ ਵਾਤਾਵਰਣ ਦੀ ਰੱਖਿਆ ਲਈ ਸਮੂਹਿਕ ਸੰਕਲਪ ਲਿਆ ਗਿਆ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਕੁਦਰਤੀ ਆਫਤਾਂ ਤੋਂ ਬਚਾਅ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ, ਜੋ ਕਿ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਸਰਪ੍ਰਸਤੀ ਅਤੇ ਦੂਰਅੰਦੇਸ਼ ਰਹਿਨੁਮਾਈ ਹੇਠ ਵਿਦਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾ ਰਿਹਾ ਹੈ, ਵਿਖੇ ਵਿਦਿਆਰਥੀਆਂ ਨੂੰ ਸਮਕਾਲੀ ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲ ਅਤੇ ਜਾਗਰੂਕ ਬਣਾਉਣ ਦੇ ਉਦੇਸ਼ ਨਾਲ ਲਗਾਤਾਰ ਵਿਭਿੰਨ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ, ਕਾਲਜ ਵਿਖੇ ‘ਆਫਤਾਂ ਤੋਂ ਬਚਾਅ’ ਵਿਸ਼ੇ ’ਤੇ ਇੱਕ ਵਿਸ਼ੇਸ਼ ਵਿਸਤਾਰ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਗਿਆਨਵਰਧਕ ਲੈਕਚਰ ਕਾਲਜ ਦੇ ਡਾ. ਸਤਵੰਤ ਕੌਰ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਮੁੱਖ ਵਕਤਾ ਸ. ਰਮਨੀਕ ਸਿੰਘ (ਇੰਸਟਰਕਟਰ, ਸਰੀਰਕ ਸਿੱਖਿਆ) ਨੇ ਸ਼ਿਰਕਤ ਕੀਤੀ। ਸ. ਰਮਨੀਕ ਸਿੰਘ ਨੇ ਆਪਣੇ ਵਿਸ਼ੇਸ਼ ਲੈਕਚਰ ਦੌਰਾਨ ‘ਭੁਚਾਲ ਅਤੇ ਹੜ੍ਹਾਂ’ ਵਰਗੀਆਂ ਕੁਦਰਤੀ ਆਫ਼ਤਾਂ ’ਤੇ ਕੇਂਦਰਿਤ ਰਹਿੰਦਿਆਂ ਆਫ਼ਤ ਪ੍ਰਬੰਧਨ ਦੇ ਵਿਹਾਰਕ ਪਹਿਲੂਆਂ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਸ. ਰਮਨੀਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਭੁਚਾਲ ਅਤੇ ਹੜ੍ਹਾਂ ਦੇ ਕਾਰਨਾਂ, ਇਨ੍ਹਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਆਫ਼ਤ ਤੋਂ ਪਹਿਲਾਂ ਦੀ ਤਿਆਰੀ, ਆਫ਼ਤ ਸਮੇਂ ਪ੍ਰਤੀਕਿਰਿਆ ਅਤੇ ਆਫ਼ਤ ਉਪਰੰਤ ਪੁਨਰਵਾਸ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ। ਆਫ਼ਤ ਪ੍ਰਬੰਧਨ ਅੱਜ ਦੇ ਸਮੇਂ ਦੀ ਅਹਿਲੋੜ ਹੈ ਅਤੇ ਭਵਿੱਖ ਦੇ ਅਧਿਆਪਕਾਂ ਨੂੰ ਇਸ ਖੇਤਰ ਵਿੱਚ ਸਿਖਲਾਈ ਦੇਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਸ ਗਤੀਵਿਧੀ ਵਿੱਚ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।
ਮੌਤ ਉਪਰੰਤ ਨੇਤਰ/ਸਰੀਰ ਦਾਨ ਜਾਗਰੂਕਤਾ ਅਭਿਆਨ
ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ, ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਰਹਿਨੁਮਾਈ ਅਤੇ ਦੂਰਅੰਦੇਸ਼ ਅਗਵਾਈ ਅਧੀਨ ਵਿਦਿਆ ਦੇ ਖੇਤਰ ਵਿੱਚ ਨਿਰੰਤਰ ਸੇਵਾ ਨਿਭਾ ਰਿਹਾ ਹੈ, ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਸ਼ਖ਼ਸੀਅਤ ਵਿਕਾਸ ਹਿਤ ਸਮੇਂ-ਸਮੇਂ ’ਤੇ ਵਿਭਿੰਨ ਅਕਾਦਮਿਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਰਵਾਇਤ ਨੂੰ ਬਰਕਰਾਰ ਰੱਖਦੇ ਹੋਏ ਕਾਲਜ ਕੈਂਪਸ ਵਿੱਚ ‘ਮੌਤ ਉਪਰੰਤ ਨੇਤਰ/ਸਰੀਰ ਦਾਨ ਜਾਗਰੂਕਤਾ ਅਭਿਆਨ’ ਦੇ ਅੰਤਰਗਤ ਇੱਕ ਵਿਸ਼ੇਸ਼ ਵਿਸਤਾਰ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸ. ਰਮਨੀਕ ਸਿੰਘ (ਇੰਸਟਰਕਟਰ, ਸਰੀਰਕ ਸਿੱਖਿਆ) ਵੱਲੋਂ ‘ਨੇਤਰ ਅਤੇ ਸਰੀਰ ਦਾਨ: ਇੱਕ ਮਹਾਨ ਮਾਨਵੀ ਸੇਵਾ’ ਵਿਸ਼ੇ ’ਤੇ ਬਹੁਤ ਹੀ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਲੈਕਚਰ ਦਿੱਤਾ ਗਿਆ। ਸ. ਰਮਨੀਕ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਨੇਤਰਹੀਣਤਾ ਦੀ ਸਮੱਸਿਆ, ਅੰਗ ਦਾਨ ਦੀ ਲੋੜ ਅਤੇ ਇਸ ਨਾਲ ਜੁੜੇ ਭਰਮ-ਭੁਲੇਖਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਕਿਵੇਂ ਇੱਕ ਵਿਅਕਤੀ ਮੌਤ ਉਪਰੰਤ ਆਪਣੇ ਨੇਤਰ ਅਤੇ ਸਰੀਰ ਦਾਨ ਕਰਕੇ ਅਨੇਕਾਂ ਲੋੜਵੰਦਾਂ ਦੇ ਜੀਵਨ ਵਿੱਚ ਉਜਾਲਾ ਅਤੇ ਨਵੀਂ ਆਸ ਪੈਦਾ ਕਰ ਸਕਦਾ ਹੈ। ਉਹਨਾਂ ਅੰਗ ਦਾਨ ਦੀ ਕਾਨੂੰਨੀ ਪ੍ਰਕਿਰਿਆ, ਨੈਤਿਕ ਪਹਿਲੂਆਂ ਅਤੇ ਸਮਾਜਿਕ ਮਹੱਤਤਾ ’ਤੇ ਵੀ ਚਾਨਣਾ ਪਾਇਆ। ਲੈਕਚਰ ਦਾ ਮੁੱਖ ਉਦੇਸ਼ ਭਵਿੱਖ ਦੇ ਅਧਿਆਪਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਹਨਾਂ ਨੂੰ ਇਸ ਮਹਾਨ ਕਾਰਜ ਪ੍ਰਤੀ ਜਾਗਰੂਕ ਕਰਨਾ ਸੀ, ਤਾਂ ਜੋ ਉਹ ਅੱਗੇ ਜਾ ਕੇ ਸਮਾਜ ਵਿੱਚ ਇੱਕ ਸਕਾਰਾਤਮਕ ਪਰਿਵਰਤਨ ਦੇ ਵਾਹਕ ਬਣ ਸਕਣ। ਇਸ ਲੈਕਚਰ ਤੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਲਾਭ ਪ੍ਰਾਪਤ ਹੋਇਆ। ਵਿਦਿਆਰਥੀਆਂ ਨੇ ਇਸ ਵਿਸ਼ੇ ਨਾਲ ਸਬੰਧਿਤ ਆਪਣੇ ਸ਼ੰਕੇ ਵੀ ਪ੍ਰਗਟ ਕੀਤੇ, ਜਿਨ੍ਹਾਂ ਦਾ ਸ. ਰਮਨੀਕ ਸਿੰਘ ਵੱਲੋਂ ਤੱਥਾਂ ਸਹਿਤ ਨਿਵਾਰਨ ਕੀਤਾ ਗਿਆ। ਵਿਦਿਆਰਥੀਆਂ ਨੇ ਅੰਗ ਦਾਨ ਵਰਗੇ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਲਿਆ। ਇਸ ਅਵਸਰ ’ਤੇ ਕਾਲਜ ਦਾ ਸਮੁੱਚਾ ਅਧਿਆਪਕ ਵਰਗ ਅਤੇ ਵਿਦਿਆਰਥੀ ਹਾਜ਼ਰ ਸਨ।